900 ਤੋਂ ਵਧ ਸਕੂਲ਼ ਪ੍ਰਿੰਸੀਪਲਾਂ ਤੋਂ ਸੱਖਣੇ ਜਲਦ ਤਰੱਕੀਆਂ ਦੀ ਕੀਤੀ ਮੰਗ ਲੁਧਿਆਣਾ-(ਜਪਿੰਦਰ ਗਰੇਵਾਲ/ਮਨੀ ਰਸੂਲਪੁਰੀ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਜ਼ਿਲ੍ਹਾ ਕਮੇਟੀ ਮੈਂਬਰਾਂ ਨਾਲ ਮੀਟਿੰਗ ਉਪਰੰਤ ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਪਾਸੇ ਸਕੂਲਾਂ ਦਾ ਵਿਦਿਅਕ ਪੱਧਰ ਉੱਚਾ ਕਰਨ ਲਈ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਿਅਕ ਟੂਰ ਤੇ ਲੈ ਕੇ ਜਾਇਆ ਜਾਂਦਾ ਹੈ ਉੱਥੇ ਦੂਜੇ ਪਾਸੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਅਤੇ ਆਧੁਨਿਕ ਤਕਨੀਕਾਂ ਲਈ ਸਿੰਘਾਪੁਰ ਵਿਭਾਗ ਵੱਲੋਂ ਭੇਜਿਆ ਜਾਂਦਾ ਹੈ ਤਾਂ ਕਿ ਸਾਡੇ ਸਕੂਲਾਂ ਦੇ ਵਿੱਚ ਬਿਹਤਰ ਵਿਦਿਅਕ ਮਾਹੌਲ ਬਣ ਸਕੇ। ਯੂਨੀਅਨ ਪ੍ਰਧਾਨ ਢਿੱਲੋਂ ਨੇ ਸਿੱਖਿਆ ਵਿਭਾਗ ਨੂੰ ਮੰਗ ਕਰਦਿਆਂ ਕਿਹਾ ਕਿ ਜਲਦ ਤਰੱਕੀਆਂ ਕੀਤੀਆਂ ਜਾਣ ਅਤੇ ਸਕੂਲਾਂ ਵਿੱਚ ਪ੍ਰਿੰਸੀਪਲ ਭੇਜੇ ਜਾਣ। ਯੂਨੀਅਨ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜ਼ਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ1927 ਵਿਚੋਂ 900 ਤੋਂ ਵਧ ਪ੍ਰਿੰਸੀਪਲਾਂ ਦੀਆਂ ਖ਼ਾਲੀ ਆਸਾਮੀਆਂ ਨੂੰ ਜਲਦ ਭਰਿਆ ਜਾਵੇ ਤਾਂ ਕਿ ਸਕੂਲਾਂ ਵਿੱਚ ਵਿਦਿਅਕ ਮਾਹੌਲ ਬਣ ਸਕੇ ਅਤੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ । ਯੂਨੀਅਨ ਪ੍ਰਧਾਨ ਢਿੱਲੋ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਜਲਦ ਪ੍ਰਿੰਸੀਪਲ ਲਾਏ ਜਾਣ ਤਾਂ ਜੋ ਸਕੂਲਾਂ ਵਿੱਚ ਬਿਹਤਰ ਵਿਦਿਅਕ ਮਾਹੌਲ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਯੂਨੀਅਨ ਪ੍ਰਧਾਨ ਢਿੱਲੋ ਨੇ ਮਾਸਟਰ ਕੇਡਰ ਤੋਂ ਮੁੱਖ ਅਧਿਆਪਕ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਦੀ ਮੰਗ ਕੀਤੀ ਤਾਂ ਕਿ ਸਕੂਲਾਂ ਵਿੱਚ ਸੱਚਮੁੱਚ ਵਿੱਚ ਸਿੱਖਿਆ ਕ੍ਰਾਂਤੀ ਆ ਸਕੇ। ਯੂਨੀਅਨ ਆਗੂਆਂ ਦਵਿੰਦਰ ਸਿੰਘ ਗੁਰੂ,, ਅਮਰਜੀਤ ਸਿੰਘ ਸਲਾਹਕਾਰ,ਜਸਪਾਲ ਸਿੰਘ, ਰਾਜਵੀਰ ਸਿੰਘ ਹੰਬੜਾਂ, ਅਵਤਾਰ ਸਿੰਘ ਜਗਦੀਪ ਸਿੰਘ, ਜਸਵਿੰਦਰ ਸਿੰਘ ਗੁਰਜੇਪਾਲ ਸਿੰਘ, ਪ੍ਰਮੋਦ ਜੋਸ਼ੀ,ਮਨਪ੍ਰੀਤ ਸਿੰਘ ਦੋਰਾਹਾ, ਜਤਿੰਦਰ ਸਿੰਘ, ਯੂਨੀਅਨ ਮੀਡੀਆ ਇੰਚਾਰਜ਼ ਰਮਨਦੀਪ ਸਿੰਘ,ਵਨੀਤ ਅਰੋੜਾ ਅਤੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ,ਮਨਦੀਪ ਸਿੰਘ ਸੇਖੋਂ, ਅਤੇ ਅਲਬੇਲ ਸਿੰਘ ਪੁੜੈਣ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਜਲਦ ਸਕੂਲ ਮੁੱਖੀ ਲਾਏ ਜਾਣ ਤਾਂ ਕਿ ਹੋਰ ਬਿਹਤਰ ਨਤੀਜੇ, ਵਿਦਿਅਕ ਮਾਹੌਲ ਅਨੁਸ਼ਾਸਨ, ਅਤੇ ਪੜਾਈ ਵਿੱਚ ਹੋਰ ਸੁਧਾਰ ਹੋ ਸਕੇ। ਯੂਨੀਅਨ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ, ਅਲਬੇਲ ਸਿੰਘ ਅਤੇ ਮਨਦੀਪ ਸਿੰਘ ਸੇਖੋਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੱਛਲੇ ਤਿੰਨ ਸਾਲਾਂ ਤੋਂ ਆਪਣੀ ਤਰੱਕੀ ਦੀ ਉਡੀਕ ਕਰਦਿਆਂ ਬਹੁਤ ਸਾਰੇ ਲੈਕਚਰਾਰ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਬਿਨਾਂ ਤਰੱਕੀ ਲਏ ਸੇਵਾ ਮੁਕਤ ਹੋ ਗਏ ਹਨ ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲਾਂ ਤੋਂ ਬਿਨਾਂ ਸਕੂਲਾਂ ਵਿੱਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਅਧਿਆਪਕ ਵਰਗ ਅਤੇ ਵਿਦਿਆਰਥੀ ਵਰਗ ਨੂੰ ਕਰਨਾ ਪੈਂਦਾ ਹੈ ਅਤੇ ਜਲਦ ਪ੍ਰਿੰਸੀਪਲ ਲਾਉਣ ਦੀ ਸਰਕਾਰ ਨੂੰ ਅਪੀਲ ਕੀਤੀ