ਪਾਇਲ 31 ਜੁਲਾਈ-(ਜਪਿੰਦਰ ਸਿੰਘ ਗਰੇਵਾਲ/ਸੁਖਵੰਤ ਸਿੰਘ ਸ਼ਾਹਪੁਰ)-ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ " ਲੱਖੀ ਮੋਟਰਰਜ " ਈਸੜੂ ਵਿਖੇ ਸਮੂਹ ਇਲਾਕਾ ਨਿਵਾਸੀਆਂ ਦੇ ਵੱਡਮੁੱਲੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਲਖਵੀਰ ਸਿੰਘ " ਲੱਖੀ ਮੋਟਰਜ 'ਤੇ ਹਰਵਿੰਦਰ ਸਿੰਘ ਚੀਮਾ ਹੌਂਡਾ ਏਜੰਸੀ ਈਸੜੂ ਵਾਲਿਆਂ ਨੇ ਸਾਂਝੇ ਤੌਰ 'ਤੇ ਕੀਤਾ।ਕੈਂਪ ਦੌਰਾਨ ਵੱਡੀ ਗਿਣਤੀ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨ ਚਿੰਨ੍ਹ 'ਤੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟਿਆਂ ਤੇ ਚਾਹ , ਬਰੈਡ, ਪਕੌੜਿਆਂ ਦਾ ਲੰਗਰ ਲਗਾਇਆ ਗਿਆ।
ਈਸੜੂ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਲਗਾਇਆ ਗਿਆ ਖੂਨਦਾਨ ਕੈਂਪ
byFateh Express
-
0